ਹਰਮਿੰਦਰ ਸਿੰਘ ਗਿੱਲ ਨੇ ਪਿੰਡ ਭੱਗੂਪੁਰ ਤੇ ਸੰਗਵਾਂ ਵਿਖੇ ਤਿਆਰ ਹੋਣ ਵਾਲੀ ਜਲ ਸਪਲਾਈ ਸਕੀਮ ਦਾ ਰੱਖਿਆ ਨੀਂਹ ਪੱਥਰ

  • 5 years ago
ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਚਲਦਿਆਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭੱਗੂਪੁਰ ਅਤੇ ਸੰਗਵਾਂ ਵਿਖੇ ਵਿਸ਼ਵ ਬੈਂਕ ਅਤੇ ਨਾਬਾਰਡ ਦੀ ਵਿੱਤੀ ਸਹਾਇਤਾ ਨਾਲ ਤਿਆਰ ਹੋਣ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਗਿਆ।

Recommended