ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ

  • 5 years ago


ਜਿੱਥੇ ਕਿ ਹਲਕਾ ਖੇਮਕਰਨ ਬਾਰਡਰ ਬੈਲਟ ਏਰੀਆ ਹੋਣ ਕਰਕੇ ਨਸ਼ਿਆਂ ਦਾ ਗੜ੍ਹ ਮੰਨਿਆ ਜਾ ਰਿਹਾ ਹੈ ਉੱਥੇ ਹੀ ਇਸ ਹਲਕੇ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਿਹਾ ਹੈ ਪਰੰਤੂ ਪ੍ਰਸ਼ਾਸਨ ਵੱਲੋਂ ਆਪਣੀ ਵਾਹ ਵਾਹ ਖੱਟਣ ਲਈ ਪਿੰਡਾਂ ਵਿੱਚ ਲੋਕਾਂ ਨਾਲ ਪਬਲਿਕ ਮੀਟਿੰਗਾਂ ਕਰਕੇ ਖਾਨਾਪੂਰਤੀ ਹੀ ਕੀਤੀ ਜਾਂਦੀ ਹੈ ਜਦੋਂ ਕਿ ਕਿਸੇ ਮਾਂ ਦਾ ਲਾਲ ਨਸ਼ਿਆਂ ਦੇ ਦੈਂਤ ਦੀ ਬੁੱਕਲ ਵਿੱਚ ਸੌਂ ਜਾਂਦਾ ਹੈ ਤਾਂ ਪੁਲਿਸ ਵੱਲੋਂ ਇਸ ਤੇ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾਂਦੀ ਅਤੇ ਖਾਨਾ ਪੂਰਤੀ ਲਈ 174 ਦੀ ਕਾਰਵਾਈ ਕਰਕੇ ਲੋਕਾਂ ਦੇ ਅੱਖਾਂ ਵਿੱਚ ਘੱਟਾ ਪਾਇਆ ਜਾਂਦਾ ਹੈ ਇਸ ਤਰ੍ਹਾਂ ਦਾ ਹੀ ਇਕ ਅਜਿਹਾ ਮਾਮਲਾ ਪਿੰਡ ਮਾੜੀ ਮੇਘਾ ਵਿਖੇ ਵੇਖਣ ਵਿੱਚ ਆਇਆ ਜਿੱਥੇ ਇੱਕ 19 ਸਾਲਾ ਨੌਜਵਾਨ ਸਰੂਪ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਉਦੋਕੇ ਦੀ ਨਸ਼ੇ ਦਾ ਟੀਕਾ ਲਾਉਣ ਨਾਲ਼ ਮੌਤ ਹੋ ਗਈ ਉਧਰ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸਰੂਪ ਸਿੰਘ ਘਰੋਂ ਮੇਲਾ ਦੇਖਣ ਗਿਆ ਸੀ ਪ੍ਰੰਤੂ ਘਰ ਵਾਪਸ ਨਹੀਂ ਪਰਤਿਆ ਅਤੇ ਅੱਜ ਸਵੇਰ ਤੜਕਸਾਰ ਹੀ ਪਤਾ ਲੱਗਿਆ ਕਿ ਨੌਜਵਾਨ ਸਰੂਪ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ ਉਧਰ ਦੂਜੇ ਪਾਸੇ ਮੌਕੇ ਤੇ ਪੁੱਜੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਪੋਸਟਮਾਰਟਮ ਕਰਾਉਣ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਘਰ ਵਾਲਿਆਂ ਦੇ ਬਿਆਨ ਦਰਜ ਕਰ 174 ਦੀ ਕਾਰਵਾਈ ਕਰ ਦਿੱਤੀ ਹੈ

Recommended