ਪੁਲਿਸ ਚੌਕੀ ਘਰਿਆਲਾ ਨੇ ਦੋ ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

  • 5 years ago
ਤਰਨਤਾਰਨ ਦੀ ਪੁਲਿਸ ਚੌਕੀ ਘਰਿਆਲਾ ਨੂੰ ਵੱਡੀ ਸਫਲਤਾ ਦੋ ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਘਰਿਆਲਾ ਦੇ ਇੰਚਾਰਜ ਅਤੇ ਏਐਸਆਈ ਕੇਵਲ ਸਿੰਘ ਨੇ ਦੱਸਿਆ ਕਿ ਘਰਿਆਲਾ ਪੁਲਿਸ ਨੇ ਪਿੰਡ ਕਾਲੇ ਕੇ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਰੋਕ ਕੇ ਉਸ ਦੀ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਸਤਨਾਮ ਸਿੰਘ ਸੱਤਾ ਪੁੱਤਰ ਦਰਬਾਰਾ ਸਿੰਘ ਵਾਸੀ ਵਾਸੀ ਪਿੰਡ ਦੁਬਲੀ ਦੱਸਿਆ ਜਿਸ ਕੋਲੋਂ ਤਲਾਸ਼ੀ ਲੈਣ ਦੌਰਾਨ ਦੋ ਕਿੱਲੋ ਚੂਰਾ ਪੋਸਤ ਬਰਾਮਦ ਹੋਇਆ ਇਸ ਸਬੰਧੀ ਏਐਸਆਈ ਕੇਵਲ ਸਿੰਘ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਇਹ ਵੀ ਪਤਾ ਚੱਲਿਆ ਹੈ ਕਿ ਸਤਨਾਮ ਸਿੰਘ ਸੱਤਾ ਕਾਫੀ ਚਿਰ ਤੋਂ ਚੂਰਾ ਪੋਸਤ ਦਾ ਕੰਮ ਕਰਦਾ ਆ ਰਿਹਾ ਹੈ ਅਤੇ ਇਹ ਪੁਲਿਸ ਨੂੰ ਲੋੜੀਂਦਾ ਸੀ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਇਸ ਦੀ ਹੋਰ ਵੀ ਡੰਗਿਆ ਨਾਲ ਜ਼ਾਂਚ ਕੀਤੀ ਜਾ ਰਹੀ ਤਾਂ ਜੋ ਪਤਾ ਚੱਲ ਸਕੇ ਕਿ ਇਹ ਵਿਅਕਤੀ ਕਿੱਥੋਂ ਲਿਆ ਕੇ ਪੋਸਤ ਵੇਚਦਾ ਸੀ