ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਫਗਵਾੜਾ-ਦਿੱਲੀ ਮਾਰਗ ਨੂੰ ਚਾਰੇ ਪਾਸਿਓਂ ਕੀਤਾ ਜਾਮ | OneIndia Punjabi

  • 2 years ago
ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਇਕ ਵਾਰ ਫੇਰ ਸੰਗਰਸ਼ ਕਰਨ ਲਈ ਮਜ਼ਬੂਰ ਹਨ। ਫਗਵਾੜਾ ਸ਼ੂਗਰ ਮਿੱਲ ਵੱਲ ਬਕਾਇਆ ਨਾ ਮਿਲਣ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਅੱਜ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੂਗਰ ਮਿੱਲ ਚੌਕ 'ਚ ਧਰਨਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਅੱਜ ਰਾਸ਼ਟਰੀ ਰਾਜ ਮਾਰਗ ਨੂੰ ਚਾਰੇ ਪਾਸਿਓਂ ਜਾਮ ਕਰਕੇ ਜਾਮ ਕਰ ਰੋਸ਼ ਪ੍ਰਦਰਸ਼ਨ ਕੀਤਾ । ਕਿਸਾਨਾਂ ਦੀ ਹੜਤਾਲ ਸਵੇਰੇ 9 ਵਜੇ ਤੋਂ ਜਾਰੀ ਹੈ। ਇਸ ਕਾਰਨ ਕੌਮੀ ਮਾਰਗ ’ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਖੰਡ ਮਿੱਲ ਫਗਵਾੜਾ ਵੱਲ ਕਰੀਬ 72 ਕਰੋੜ ਰੁਪਏ ਦੀ ਗੰਨੇ ਦੀ ਅਦਾਇਗੀ ਬਕਾਇਆ ਹੈ। ਹਾਲ ਹੀ ਵਿੱਚ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਵੀ ਮੀਟਿੰਗ ਹੋਈ ਸੀ। ਇਸ ਵਿੱਚ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਸਨ ਪਰ ਫਗਵਾੜਾ ਸ਼ੂਗਰ ਮਿੱਲ ਵੱਲੋਂ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਕਿਸਾਨਾਂ ਵਿੱਚ ਰੋਸ ਹੈ। #Kisan #Farmerprotest #modigovt.