ਨਿਹੰਗ ਸਿੰਘਾਂ ਤੇ ਰਾਧਾ ਸੁਆਮੀਆਂ ਵਿਚਾਲੇ ਹੋਈ ਝੜਪ ਤੋਂ ਬਾਦ, 400 ਲੋਕਾਂ ਖਿਲਾਫ ਮਾਮਲਾ ਦਰਜ |OneIndia Punjabi

  • 2 years ago
ਬਿਆਸ ਵਿਖੇ ਨਿਹੰਗ ਸਿੰਘਾਂ ਅਤੇ ਰਾਧਾ ਸੁਆਮੀ ਡੇਰੇ ਦੇ ਪੈਰੋਕਾਰਾਂ ਵਿਚਾਲੇ ਹੋਈ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਹੌਲ ਨੂੰ ਸ਼ਾਂਤ ਰੱਖਣ ਲਈ ਪੁਲਿਸ ਨੇ ਵਿਚਕਾਰਲਾ ਰਸਤਾ ਅਖਤਿਆਰ ਕੀਤਾ, ਜਿਸ ਲਈ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਖ਼ੁਦ ਅੰਮ੍ਰਿਤਸਰ ਪੁੱਜੇ ਸੀ। ਦੱਸਦੇਈਏ ਕਿ ਬਿਆਸ ਥਾਣੇ ਦੇ ਪੁਲਿਸ ਮੁਲਾਜ਼ਮ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਹੀ ਸੋਮਵਾਰ ਸ਼ਾਮ ਥਾਣਾ ਬਿਆਸ ਵਿਖੇ ਇਹ ਕੇਸ ਦਰਜ ਕੀਤਾ ਗਿਆ ਏ ਜਿਸ 'ਚ 400 ਅਣਪਛਾਤੇ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਏ । ਬਿਆਸ ਪੁਲਿਸ ਨੇ 400 ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦੀ ਕੋਸ਼ਿਸ਼, ਜਾਨ ਨੂੰ ਖਤਰੇ ਵਿੱਚ ਪਾਉਣ, ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਅਤੇ ਅਸਲਾ ਐਕਟ ਦੇ ਸੰਗੀਨ ਦੋਸ਼ਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ ਐਫਆਈਆਰ ਵਿੱਚ ਧਾਰਾ 307, 336, 353, ਤੋਂ ਇਲਾਵਾ ਹੋ ਕਈ ਗੰਭੀਰ ਧਾਰਾਵਾਂ ਅਤੇ ਆਈਪੀਸੀ 25/27 ਆਰਮਜ਼ ਐਕਟ ਸ਼ਾਮਲ ਕੀਤੀਆਂ ਹਨ।