ਭਾਜਪਾ ਦੇਸ਼ ਦੇ ਹਿੱਤਾਂ ਦੀ ਦੇਖਭਾਲ ਕਰਨ ਵਾਲੀ ਪਾਰਟੀ, ਇਸ ਕਾਰਨ ਮੈਂ BJP ਜੁਆਇਨ ਕੀਤੀ : Captain Amarinder Singh

  • 2 years ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਸਿਆਸੀ ਪਾਰਟੀ ਦਾ ਵੀ ਭਾਜਪਾ ’ਚ ਰਲੇਵਾਂ ਕਰ ਦਿੱਤਾ। ਭਾਜਪਾ ’ਚ ਸ਼ਾਮਲ ਹੋਣ ਮਗਰੋਂ ਮੀਡੀਆ ਦੇ ਰੂਬਰੂ ਹੁੰਦਿਆ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, "ਪੰਜਾਬ ਭਾਰਤ ਦਾ ਸਰਹੱਦੀ ਸੂਬਾ ਹੋਣ ਕਾਰਨ ਇਸਦੀਆਂ ਆਪਣੀਆਂ ਚੁਣੌਤੀਆਂ ਹਨ।" ਮੈਂ ਮੁੱਖ ਮੰਤਰੀ ਹੁੰਦਿਆ ਪਾਕਿਸਤਾਨ ਨਾਲ ਭਾਰਤ ਦੇ ਸਬੰਧ ਖ਼ਰਾਬ ਹੁੰਦੇ ਦੇਖੇ ਹਨ। ਇਸ ਸਬੰਧੀ ਮੇਰਾ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਲਗਾਤਾਰ ਵਿਚਾਰ-ਵਟਾਂਦਰਾ ਹੋ ਰਿਹਾ ਸੀ। ਹਾਲ ਹੀ ’ਚ ਬਾਰਡਰ ’ਤੇ Drones ਦੇ ਨਾਲ ਨਾਲ ਨਸ਼ੇ ਦਾ ਖ਼ਤਰਾ ਵੀ ਵੱਧ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਦੇਸ਼ ਦੇ ਹਿੱਤਾਂ ਦੀ ਦੇਖਭਾਲ ਕਰਨ ਵਾਲੀ ਪਾਰਟੀ ਭਾਜਪਾ, ’ਚ ਸ਼ਾਮਲ ਹੋਣ ਦਾ ਸਮਾਂ ਆ ਗਿਆ ਹੈ। #CaptainBJP #AmarinderSinghBJP #BJP

Recommended