ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਐਕਸ਼ਨ ਮੋਡ 'ਚ ਵਿਜੀਲੈਂਸ, ਰਿਸ਼ਵਤ ਲੈਂਦਾ ਰੰਗੇ ਹੱਥੀਂ ਚੱਕ ਲਿਆ BDPO |OneIndia Punjabi

  • 7 months ago
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
.
Vigilance in action mode to eradicate corruption, BDPO caught red-handed taking bribes.
.
.
.
#bdpo #vigilance #punjabnews