ਕਿਸਾਨਾਂ ਖਿਲਾਫ਼ ਭੜਾਸ ਕੱਢਣ ਵਾਲੀ ਕੰਗਨਾ ਰਣੌਤ ਨੂੰ ਅਪਣਾਉਣ ਗਏ ਪੰਜਾਬੀ? |OneIndia Punjabi

  • 6 months ago
ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਨੇ ਮੰਗਲਵਾਰ ਨੂੰ ਜਿਸ ਤਰੀਕੇ ਨਾਲ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ, ਉਸ ਨੂੰ ਦੇਖ ਕੇ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ ਕਿ ਇਕ ਵਾਰ ਫਿਰ ਤੋਂ ਕਿਸੇ ਬਾਹਰੀ ਵਿਅਕਤੀ ਨੂੰ ਐੱਮ.ਪੀ. ਦੀ ਟਿਕਟ ਮਿਲ ਜਾਵੇਗੀ। ਇਸ ਸੀਰੀਜ਼ ਵਿਚ ਸਭ ਤੋਂ ਪਹਿਲਾ ਨਾਮ ਆ ਰਿਹਾ ਹੈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ।ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਕੰਗਨਾ ਰਣੌਤ ਵਿਚਾਲੇ ਮੁਲਾਕਾਤ ਹੋਈ ਸੀ। ਜਿਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕੰਗਨਾ ਰਣੌਤ ਨੂੰ ਟਿਕਟ ਦੇਣ ਦੀ ਤਿਆਰੀ ਕਰ ਰਹੀ ਹੈ।ਇਸ ਦੀ ਪੁਸ਼ਟੀ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ।
.
Punjabi went to adopt Kangana Ranaut, who rants against farmers?
.
.
.
#kanganaranaut #loksabhaelection #bollywoodnews