ਕੈਨੇਡਾ ਤੋਂ ਇਕਲੌਤੇ ਪੁੱਤ ਨੇ 10 ਜਨਵਰੀ ਨੂੰ ਆਉਣਾ ਸੀ ਵਾਪਸ,ਇੱਕ ਫੋਨ ਕਾਲ ਨੇ ਸੁਕਾਏ ਮਾਂ ਦੇ ਸਾਹ|OneIndia Punjabi

  • 7 months ago
ਪੰਜਾਬ ਨੂੰ ਛੱਡ ਕੇ ਬੇਗਾਨੇ ਮੁਲਕਾਂ ਵਲ ਜਾਣ ਦਾ ਰੁਝਾਨ ਪੰਜਾਬੀਆਂ ਵਿਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ ਤੇ ਹਰ ਕੋਈ ਜਹਾਜ਼ ’ਤੇ ਚੜ੍ਹ ਕੇ ਵਿਦੇਸ਼ਾਂ ਨੂੰ ਉਡਾਰੀਆਂ ਮਾਰ ਰਿਹਾ ਹੈ ਪਰ ਬੇਗਾਨੇ ਮੁਲਕਾਂ ’ਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਇਸ ਵੇਲੇ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਰ ਰੋਜ਼ ਹੀ ਪੰਜਾਬੀ ਨੌਜਵਾਨਾਂ ਦੇ ਮਰਨ ਦੀਆਂ ਖ਼ਬਰਾਂ ਵਿਦੇਸ਼ਾਂ ’ਚੋਂ ਆ ਰਹੀਆਂ ਹਨ। ਤੇ ਹੁਣ ਗਿੱਦੜਬਾਹਾ ਨਾਲ ਸਬੰਧਤ ਨੌਜਵਾਨ ਕਰਨ ਸਿੰਘ ਦੀ ਕੈਨੇਡਾ ਦੇ ਟੋਰਾਂਟੋ ਵਿਖੇ ਅਪਣੇ ਹੀ ਕਮਰੇ ਵਿਚ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਖ਼ਬਰ ਸੁਣਦਿਆਂ ਹੀ ਪ੍ਰਵਾਰ 'ਚ ਮਾਤਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਨ ਸਿੰਘ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸ ਨੇ 8 ਜਨਵਰੀ 2024 ਨੂੰ ਗਿੱਦੜਬਾਹਾ ਸਥਿਤ ਅਪਣੇ ਘਰ ਵਾਪਸ ਆਉਣਾ ਸੀ ਪਰ ਇਸ ਤੋਂ ਪਹਿਲਾਂ ਹੀ ਮੰਦਭਾਗੀ ਖ਼ਬਰ ਆ ਗਈ। ਪ੍ਰਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।
.
The only son was supposed to come back from Canada on January 10, a phone call dried up the mother's breath.
.
.
.
#Giddarbahanews #canadanews #karansingh
~PR.182~

Recommended