ਕਿਸਾਨਾਂ ਨੇ ਪਾ'ਤੇ ਖਿਲਾਰੇ! ਪੁੱਟ ਸੁੱਤੇ ਬੈਰੀਕੇਡ, ਪਾਰ ਕਰ ਲਿਆ ਅੰਬਾਲਾ ਹਾਈਵੇਅ |OneIndia Punjabi

  • 4 months ago
ਪੰਜਾਬ ਦੇ ਕਿਸਾਨਾਂ ਨੇ ਅੱਜ ਦਿੱਲੀ ਵੱਲ ਧਾਵਾ ਬੋਲਿਆ ਹੈ। ਬੇਸ਼ੱਕ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਹੱਦਾਂ ਸੀਲ ਕਰ ਦਿੱਤੀਆਂ ਹਨ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਨੇ ਅੰਬਾਲਾ ਹਾਈਵੇਅ ਪਾਰ ਕੀਤਾ ਰੋਸ ਮਾਰਚ। ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ‘ਦਿੱਲੀ ਚਲੋ’ ਰੋਸ ਮਾਰਚ ਦਾ ਸੱਦਾ ਦਿੱਤਾ ਹੈ।ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਚੰਡੀਗੜ੍ਹ ਵਿੱਚ ਸੋਮਵਾਰ ਅੱਧੀ ਰਾਤ ਤੱਕ ਚੱਲੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ।ਕਿਸਾਨ ਧਰਨੇ 'ਤੇ ਅੜੇ ਕਿਸਾਨਾਂ ਵੱਲੋਂ 'ਦਿੱਲੀ ਚਲੋ' ਮਾਰਚ ਦੇ ਐਲਾਨ ਦੇ ਮੱਦੇਨਜ਼ਰ ਦਿੱਲੀ ਅਤੇ ਹਰਿਆਣਾ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ 'ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ।
.
Farmers scattered! Put down the barricade, crossed the Ambala highway.
.
.
.
#farmersprotest #kisanandolan #ambala
~PR.182~