ਕਿਸਾਨਾਂ ਨੇ ਕਰ'ਤਾ ਐਲਾਨ, ਨਹੀਂ ਕੀਤਾ ਜਾਵੇਗਾ ਸ਼ੁਭਕਰਨ ਸਿੰਘ ਦਾ ਸਸਕਾਰ! |OneIndia Punjabi

  • 4 months ago
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਸ਼ੁਭਕਰਨ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ, ਸ਼ੁਭਕਰਨ ਦਾ ਸਸਕਾਰ ਨਹੀਂ ਕਰਾਂਗੇ।ਕਿਸਾਨ ਲੀਡਰਾਂ ਨੇ ਕਿਹਾ ਕਿ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ FIR ਦਰਜ ਨਹੀਂ ਕੀਤੀ ਹੈ। ਦੱਸ ਦੇਈਏ ਕਿ ਸ਼ੁਭਕਰਨ ਸਿੰਘ ਖਨੌਰੀ ਬਾਰਡਰ ਉੱਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਲੈਣ ਆਇਆ ਸੀ।
.
Farmers have announced, Shubhkaran Singh's cremation will not be done!
.
.
.
#farmersprotest #shubhkaransinghdeath #bhagwantmann
~PR.182~

Recommended