• last year
ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਉਨ੍ਹਾਂ ਦਾ ਵਿਆਹ ਸ਼ੇਖਰ ਕੌਸ਼ਲ ਨਾਂਅ ਦੇ ਸ਼ਖਸ ਨਾਲ ਹੋਇਆ ਹੈ। ਵਿਆਹ ਤੋਂ ਬਾਅਦ ਅਦਾਕਾਰਾ ਹਨੀਮੂਨ ਦੇ ਲਈ ਗੋਆ ਪਹੁੰਚ ਚੁੱਕੀ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਮੈਂਡੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝਾ ਕੀਤਾ ਹੈ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਨਵ-ਵਿਆਹੀ ਜੋੜੀ ਆਪਣੀ ਨਵੀਂ ਜ਼ਿੰਦਗੀ ਦੇ ਹੁਸੀਨ ਪਲਾਂ ਦਾ ਅਨੰਦ ਮਾਣ ਰਹੀ ਹੈ । ਇਸ ਦੇ ਨਾਲ ਹੀ ਮੈਂਡੀ ਤੱਖਰ ਨੇ ਆਪਣੇ ਦੋਸਤਾਂ ਦੇ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਮੈਂਡੀ ਤੱਖਰ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਜਿਸ ‘ਚ ਨਿਸ਼ਾ ਬਾਨੋ, ਗੀਤਾਜ ਬਿੰਦਰਖੀਆ, ਕਰਮਜੀਤ ਅਨਮੋਲ ਸਣੇ ਕਈ ਸਿਤਾਰੇ ਸ਼ਾਮਿਲ ਹੋਏ ਸਨ।
.
Mandy Takhar's honeymoon pictures went viral! The actress is having a lot of fun with her husband in Goa.
.
.
.
#MandyTakhar #punjabiactress #punjabnews
~PR.182~

Category

🗞
News

Recommended