• last year
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦਿਆਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ।
~PR.182~##~

Category

🗞
News

Recommended